ਧਿਆਨੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਧਿਆਨੁ ਸੰ. ਧ੍ਯੈ ਧਾਤੁ ਦਾ ਅਰਥ ਹੈ ਸੋਚ ਵਿਚਾਰ , ਇਸ ਤੋਂ ਧ੍ਯਾਨ ਸ਼ਬਦ ਬਣਦਾ ਹੈ, ਜਿਸ ਦਾ ਅਰਥ ਹੈ ਕਿਸੇ ਵਤੁ ਵਿੱਚ ਵ੍ਰਿੱਤਿ ਦਾ ਲਿਵਲੀਨ ਕਰਨਾ. ਚਾਰੇ ਪਾਸਿਓਂ ਮਨ ਨੂੰ ਰੋਕਕੇ ਇੱਕ ਵਿਯ ਟਿਕਾਉਣ ਦੀ ਕ੍ਰਿਯਾ. ਪਾਤੰਜਲ ਦਸ਼ਨ ਵਿੱਚ ਲਿਖਿਆ ਹੈ—“ तत्र
प्रत्ययैकता ध्यानम्” (ਯੋਗਸੂਤ੍ਰ, ੩—੨) “ਸੁਣਿਐ ਲਾਗੈ ਸਹਜਿ ਧਿਆਨੁ.” (ਜਪੁ) “ਧਿਆਨੀ ਧਿਆਨੁ ਲਾਵਹਿ.” (ਸ੍ਰੀ ਅ: ਮ: ੫) ੨ ਅੰਤਹਕਰਣ ਵਿੱਚ ਕਿਸੇ ਵਸਤੁ ਦਾ ਪ੍ਰਤੱਖ ਭਾਵ। ੩ ਖਿਆਲ. ਚਿੰਤਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15241, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First