ਪਰਲੋਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਲੋਕ (ਨਾਂ,ਪੁ) ਅਗਲਾ ਜਹਾਨ; ਪ੍ਰਾਣੀ ਦੇ ਮਰਨ ਉਪਰੰਤ ਨਿਵਾਸ ਕਰਨ ਵਾਲਾ ਮੰਨਿਆ ਜਾਂਦਾ ਜਹਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰਲੋਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਲੋਕ [ਨਾਂਪੁ] ਅਗਲਾ ਜਹਾਨ ਜਿੱਥੇ ਲੋਕ ਮਰਨ ਉਪਰੰਤ ਜਾਂਦੇ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਲੋਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਰਲੋਕ ਸੰਗ੍ਯਾ—ਪਰਾਏ ਲੋਕ , ਜੋ ਆਪਣੇ ਨਹੀਂ। ੨ ਸੰ. ਦੂਸਰਾ ਲੋਕ. ਉਹ ਅਸਥਾਨ , ਜੋ ਸ਼ਰੀਰ ਛੱਡਣ ਪਿੱਛੋਂ ਪ੍ਰਾਪਤ ਹੋਣ ਵਾਲਾ ਹੈ. ਸ੍ਵਰਗ ਵੈਕੁੰਠ ਬਹਿਸ਼੍ਤ ਆਦਿ. “ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ.” (ਸਾਰ ਪਰਮਾਨੰਦ) “ਲੋਗ ਗਯੋ ਪਰਲੋਗ ਗਵਾਯੋ.” (ਸਵੈਯੇ ੩੩) ੩ ਵਿ—ਜੋ ਸਭ ਲੋਕਾਂ ਤੋਂ ਪਰੇ ਹੈ, ਪਾਰਬ੍ਰਹਮ. “ਕੈਸੇ ਭੇਟੈ ਪਰਲੋਕ ਸੋ?” (ਅਕਾਲ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰਲੋਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰਲੋਕ (ਸੰ.। ਸੰਸਕ੍ਰਿਤ ਪਰ+ਲੋਕ ਦੂਸਰਾ ਲੋਕ) ਸ੍ਵਰਗ , ਬੈਕੁੰਠ। ਯਥਾ-‘ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ’। ਉਹ ਅਵਿਦ੍ਯਾ ਸਾਧੀ ਕਿ ਜਿਸ ਨਾਲ ਪਰਲੋਕ ਵਿਚ ਅਪਜਸ ਜਾਵੇ (ਪਹੁੰਚ)। ਅਥਵਾ ੨. ਜਿਸ ਤਰ੍ਹਾਂ (ਲੋਕ ਵਿਚ ਤਾਂ) ਅਪਕੀਰਤੀ (ਹੋਵੇ ਤੇ) ਪਰਲੋਕ (ਹੱਥੋਂ ਚਲਾ) ਜਾਵੇ, ਉਹ ਅਵਿਦ੍ਯਾ ਕਮਾਈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.